ਬਾਗਬਾਨੀ

Sunday, August 22, 2021

ਨਰਮੇ ਦੀ ਫ਼ਸਲ ਦੀ ਭਰਵੀਂ ਉਮੀਦ , ਕਿਸਾਨਾਂ ਦੇ ਚਿਹਰੇ ਖਿੜੇ



ਇਸ ਵਾਰ ਮਾਲਵਾ ਖਿੱਤੇ ਵਿਚ ਨਰਮੇ ਦੀ ਫ਼ਸਲ ਦੀ ਬੰਪਰ ਫ਼ਸਲ ਦੀ ਉਮੀਦ ਕੀਤੀ ਜਾ ਰਹੀ ਹੈ। ਮਾਲਵੇ ਖਿੱਤੇ ਵਿਚ ਨਰਮੇ ਦੀ ਫ਼ਸਲ ਦੀ ਬਿਜਾਈ ਕਰਨ ਵਾਲੇ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬੀਤੇ ਸਾਲ ਬਰਸਾਤ ਨੇ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਦਿੱਤਾ ਸੀ। ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਪਰ ਇਸ ਵਾਰ ਨਰਮੇ ਦੀ ਫ਼ਸਲ ਚੰਗਾ ਮੁਨਾਫ਼ਾ ਦੇ ਸਕਦੀ ਹੇੈ। ਭਾਂਵੇ ਕਿ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦੀ ਬਿਜਾਈ ਵੇਲੇ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਕਈ ਕਿਸਾਨਾਂ ਦੀ ਮਿਹਨਤ ਆਖਰ ਰੰਗ ਲਿਆਈ ਹੇੈ। ਕਿਉਂ ਕਿ ਨਰਮੇ ਦੀ ਬਿਜਾਈ ਮੌਕੇ ਨਰਮਾ ਕਰੰਡ ਹੋ ਗਿਆ ਸੀ। ਜਿਸ ਕਾਰਨ ਕਿਸਾਨਾਂ ਨੂੰ ਬਿਜਾਈ ਮੌਕੇ ਮੁਸ਼ਕਿਲ ਆਈ। ਹੁਣ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। 

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਸੁਚੇਤ 

ਉਥੇ ਹੀ ਇਸ ਹਫ਼ਤੇ ਦੇ ਖੇਤੀ ਬੁਲੇਟਿਨ ਵਿਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 

ਜ਼ਰੂਰੀ ਹਦਾਇਤਾਂ ਦਿੱਤੀਆਂ ਹਨ। 

ਪੜ੍ਹੋ-

ਨਰਮਾ: ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਨੂੰ ਨਸ਼ਟ ਕਰੋ ਅਤੇ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਲੋੜ ਮੁਤਾਬਿਕ ਇਸ ਦੀ ਰੋਕਥਾਮ ਕਰੋ।


ਨਰਮੇ ਦੇ ਖੇਤਾਂ ਵਿੱਚੋਂ ਪੱਤਾ ਲਪੇਟ ਵਿਸ਼ਾਣੂੰ ਨਾਲ ਪ੍ਰਭਾਵਿਤ ਬੂਟਿਆਂ ਨੂੰ ਸਮੇਂ-ਸਮੇਂ ਤੇ ਪੁੱਟ ਕੇ ਦਬਾਅ ਦਿਓ।ਬਰਸਾਤਾਂ ਤੋਂ ਬਾਅਦ ਉੱਲੀਆਂ ਦੇ ਧੱਬਿਆਂ ਦਾ ਹਮਲਾ ਹੋ ਸਕਦਾ ਹੈ ਇਸਦੇ ਬਚਾਅ ਲਈ 200 ਮਿ.ਲਿ. ਐਮੀਸਟਾਰ ਟੌਪ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।


----------------

ਬਾਰਿਸ਼ ਦਾ ਪਾਣੀ ਨਰਮੇ ਦੇ ਖੇਤ ਵਿਵਿੱਚ ਨਾ ਖੜ੍ਹਾ ਹੋਣ ਦਿਓ ਕਿਉਂਕਿ ਇਹ ਫ਼ਸਲ ਜ਼ਿਆਦਾ ਪਾਣੀ ਨਹੀਂ ਸਹਾਰ ਸਕਦੀ। ਇਸ ਨਾਲ ਪੈਰਾ ਵਿਲਟ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਪੈਰਾ ਵਿਲਟ ਦੀਆਂ ਮੁਢਲੀਆਂ ਨਿਸ਼ਾਨੀਆਂ ਦੇਖਦੇ ਸਾਰ ਹੀ ਇਨ੍ਹਾਂ ਬੂਟਿਆਂ ਉਪਰ ਕੋਬਾਲਟ ਕਲੋਰਾਈਡ ੧੦ ਮਿਲੀਗ੍ਰਾਮ ਪ੍ਰਤੀ ਲਿਟਰ ਪਾਣੀ ਵਿਵਿੱਚ ਘੋਲ ਕੇ ਸਪਰੇ ਕਰੋ।ਨਰਮੇ ਦੇ ਖੇਤਾਂ ਵਿੱਚ ਬਾਕੀ ਅੱਧੀ ਨਾਈਟਰੋਜਨ ਖਾਦ ਫੁ'ਲ ਸ਼ੁਰੂ ਹੋਣ ਸਮੇਂ ਪਾ ਦਿਉ।ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ ਅਤੇ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਲੋੜ ਮੁਤਾਬਿਕ ਇਸ ਦੀ ਰੋਕਥਾਮ ਕਰੋ।ਨਰਮੇ ਦੇ ਖੇਤਾਂ ਵਿਵਿੱਚੋਂ ਪ'ਤਾ ਲਪੇਟ ਵਿਸ਼ਾਣੂੰ ਨਾਲ ਪ੍ਰਭਾਵਿਤ ਬੂਟਿਆਂ ਨੂੰ ਸਮੇਂੁਸਮੇਂ ਤੇ ਪੁ'ਟ ਕੇ ਦਬਾਅ ਦਿਓ।ਬਰਸਾਤਾਂ ਤੋਂ ਬਾਅਦ ਉ'ਲੀਆਂ ਦੇ ਧ'ਬਿਆਂ ਦਾ ਹਮਲਾ ਹੋ ਸਕਦਾ ਹੈ ਇਸਦੇ ਬਚਾਅ ਲਈ ੨੦੦ ਮਿ.ਲਿ. ਐਮੀਸਟਾਰ ਟੌਪ ਨੂੰ ੨੦੦ ਲਿਟਰ ਪਾਣੀ ਵਿਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਸਾਫ ਮੌਸਮ ਹੋਣ ਤੋਂ ਕਰੋ। 

2 comments:

ਰਾਜਸਥਾਨ ਪੁਲਿਸ ਵਿਚ ਕਾਂਸਟੇਬਲ ਭਰਤੀ 2021

ਰਾਜਸਥਾਨ ਪੁਲਿਸ ਵਿਚ ਕਾਂਸਟੇਬਲ ਭਰਤੀ 2021 ਅਪਲਾਈ ਆਨਲਾਈਨ 4438 ਵੈਂਕਸੀਜ਼ ਰਾਜਸਥਾਨ ਪੁਲਿਸ ਨੇ ਕਾਂਸਟੇਬਲ ਜਨਰਲ ਅਤੇ ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼...